सोमवार, 30 नवंबर 2009

ਮੌਸਮ ਸਕੂਨ ਵਾਲੇ ਲਈ ਸਦਾ ਤੜਪਦਾ ਰਹਿੰਦਾਂ.......

ਗਜ਼
..........

ਰਿਝਦਾ ,ਬਲਦਾ ,ਸੜਦਾ ਅਤੇ ਉਬਲਦਾ ਰਹਿੰਦਾਂ
ਮੌਸਮ ਸਕੂਨ ਵਾਲੇ ਲਈ ਸਦਾ ਤੜਪਦਾ ਰਹਿੰਦਾਂਰਾਕਟਾਂ ਦਾ ਦੌਰ ਅੱਜ ਕੱਲ ਬੇਸ਼ਕ ਤੇਜ਼ ਹੈ ਬੜਾ
ਮੰਜਿ਼ਲ ਵੱਲ ਫਿਰ ਵੀ ਰੋਜ਼ ਸਰਕਦਾ ਰਹਿੰਦਾਂਕਿਸਨੇ ਕੰਮ ਆਉਣਾ ਹੈ ਕਦੋਂ ਕਿਹੜੇ ਹਾਲਾਤਾਂ ਵਿਚ
ਆਪਣੀ ਗਰਜ਼ ਲਈ ਲੋਕਾਂ ਨੂੰ ਐਵੇਂ ਪਰਖਦਾ ਰਹਿੰਦਾਂਉਹਨਾਂ ਦੇ ਝੂਠ ਤੋਂ ਵਾਕਫ ਹਾਂ ਉਹ ਵੀ ਜਾਣ ਚੁੱਕੇ ਨੇ
ਬਣਕੇ ਰੋੜ ਅੱਖ ਵਿਚ ਲੀਡਰਾਂ ਦੇ ਰੜਕਦਾ ਰਹਿੰਦਾਂਮਰਜ਼ੀ ਨਹੀਂ ਚਲਦੀ ਕਿ ਇਹ ਨਿਜ਼ਾਮ ਬਦਲ ਦੇਵਾਂ
ਆਪਣੇ ਆਪ ਵਿਚ ਤਾਹੀਂਓ ਹਮੇਸ਼ਾ ਕਲਪਦਾ ਰਹਿੰਦਾਂਅਜ਼ਾਦ ਦੇਸ਼ ਵਿਚ ਗੁਲਾਮਾਂ ਵਾਂਗ ਰੀਂਗ ਰਹੀ ਜਿੰਦਗੀ
ਨਿਘਰ ਰਹੇ ਮਿਆਰਾਂ ਵਾਂਗਰਾਂ ਹੀ ਗਰਕਦਾ ਰਹਿੰਦਾਂਜਾਪਦਾ ਏ ਤੁਰ ਜਾਏਗੀ ਭੰਗ ਦੇ ਭਾਣੇ ਇਹ ਦੇਹੀ
ਥੋੜਾ ਥੋੜਾ ਤਾਹੀਓਂ ਏਸ ਨੂੰ ਹੁਣ ਖਰਚਦਾ ਰਹਿੰਦਾਂਆਪਣੀ ਮਿੱਠੀ ਬੋਲੀ ਭੁੱਲ ਨਾ ਜਾਵੇ ਮੈਨੂੰ ਹੀ ਕਿਧਰੇ
ਅਲਫਾਜ਼ ਏਸ ਲਈ ਕੁਝ ਕੁ ਪੁਰਾਣੇ ਵਰਤਦਾ ਰਹਿੰਦਾਂ


(ਬਲਜੀਤ ਪਾਲ ਸਿੰਘ)

बुधवार, 11 नवंबर 2009

ਗ਼ਜ਼ਲ


ਪਰਚਾਉਂਦੇ ਹਾਂ ਦਿਲ ਨੂੰ ਯਾਦਾਂ ਦਾ ਸਹਾਰਾ ਲੈ ਕੇ
ਬੇਗਾਨੀ ਮਹਫਿਲ ਦਾ ਦੂਰੋਂ ਹੀ ਨਜ਼ਾਰਾ ਲੈ ਕੇ


ਸਿਤਾਰਿਆਂ ਦੇ ਝੁਰਮਟ ਤੋਂ ਕੀ ਕਰਵਾਉਣਾ ਸੀ
ਅਸੀਂ ਤਾਂ ਖੁਸ਼ ਹੋ ਜਾਂਦੇ ਬੱਸ ਇੱਕੋ ਸਿਤਾਰਾ ਲੈ ਕੇ


ਜ਼ਮਾਨਾ ਸੀ ਕਦੇ ਉਡਦੇ ਸੀ ਹਵਾ ਅੰਦਰ ਜਦੋਂ
ਹੁਣ ਤਾਂ ਤੁਰਦੇ ਵੀ ਹਾਂ ਵੈਸਾਖੀ ਦਾ ਸਹਾਰਾ ਲੈ ਕੇ


ਅਧਾ ਨਾਮ ਲੈ ਭਰ ਦਿੰਦਾ ਸੀ ਕੋਈ ਕੰਨੀ ਮਿਠਾਸ
ਬੁਲਾਉਣਾ ਕਿਸੇ ਨਹੀਂ ਉਹ ਨਾਮ ਦੁਬਾਰਾ ਲੈ ਕੇ


ਸਾਂਝਾਂ ਦੇ ਪੁਲ ਬਣਾਈਏ ਪਿਆਰਾਂ ਦੀ ਨਦੀ ਉਤੇ
ਕਰਾਂਗੇ ਕੀ ਆਪਾਂ ਦੱਸ ਇਕ ਇਕ ਕਿਨਾਰਾ ਲੈ ਕੇ


ਠੰਡੀ ਹਵਾ ਦਾ ਬੁਲ੍ਹਾ ਇਧਰ ਵੀ ਗੁਜਰ ਜਾਂਦਾ ਕੋਈ
ਦੇਖ ਲੈਂਦੇ ਝੂਲਦੇ ਬਿਰਖ ਵਾਂਗੂੰ ਹੁਲਾਰਾ ਲੈ ਕੇ


(ਬਲਜੀਤ ਪਾਲ ਸਿੰਘ )

मंगलवार, 3 नवंबर 2009

ਬਲਜੀਤ ਪਾਲ ਸਿੰਘ ਜੀ ਦਾ ਜੀਵਨ ਪਰਿਚਯ .......
ਪ੍ਰਾਪਤੀਆਂ; ਅਖਬਾਰਾਂ ਰਿਸਾਲਿਆਂ ਵਿਚ ਬਹੁਤ ਸਾਰਾ ਮੈਟਰ ਛਪ ਚੁੱਕਾ ਹੈ.
1.ਜੀਵਨ ਮੇਂਬਰ,ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ.
2.ਜੀਵਨ ਮੇਂਬਰ,ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ,ਪੰਜਾਬ
3.ਸੰਸਥਾਪਕ ਮੇਂਬਰ,ਪੰਜਾਬੀ ਸਾਹਿਤ ਸਭਾ ਸਰਦੂਲਗੜ੍ਹ(ਮਾਨਸਾ) ਪੰਜਾਬ.
4ਸੰਸਥਾਪਕ ਮੇਂਬਰ,ਮਾਲਵਾ ਕਲਾ ਮੰਚ ਝੁਨੀਰ(ਮਾਨਸਾ)
5.ਇਸ ਸਾਲ 2009 ਵਿਚ ਡਾਇਰੇਕ੍ਟਰ ਜਨਰਲ ਸਿਖਿਆ ਪੰਜਾਬ ਦੁਆਰਾ ਦੋ ਵਾਰ ਸਨਮਾਨਿਤ.
6ਪਿਛ੍ਲੇ 13 ਸਾਲਾਂ ਤੋਂ ਸਬ ਡਵੀਜਨ ਸਰਦੂਲਗੜ੍ਹ ਪਰਸ਼ਾਸ਼ਨ ਵੱਲੋਂ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ
ਤੇ ਸਨਮਾਨਿਤ ਅਤੇ ਇਹ੍ਨਾ ਸਮਾਰੋਹਾਂ ਦਾ ਸ੍ਟੇਜ ਸ੍ਕੱਤਰ ਹਾਂ.


ਪੇਸ਼ ਹੈ ਓਹਨਾ ਦੀ ਏਕ ਗ਼ਜ਼ਲ .......
ਸ਼ਹਿਰ ਤੁਹਾਡੇ ਫੇਰਾ ਜਰੂਰ ਪਾਇਆ ਕਰਾਂਗੇ .....

ਸੁਪਨਿਆਂ ਸੰਗ ਸੋਚ ਉਡਾਰੀ ਲਾਇਆ ਕਰਾਂਗੇ
ਸ਼ਹਿਰ ਤੁਹਾਡੇ ਫੇਰਾ ਜਰੂਰ ਪਾਇਆ ਕਰਾਂਗੇ

ਅਗਲੇ ਬਚਪਨ ਜਦ ਕਦੇ ਮਿਲਾਂਗੇ ਦੋਸਤਾ
ਘਰ ਬਣਾ ਕੇ ਰੇਤ ਦੇ ਫਿਰ ਢਾਇਆ ਕਰਾਂਗੇ ।

ਸ਼ਾਮ ਜਦ ਫੁਰਸਤ ਮਿਲੀ ਤਾਂ ਬੈਠ ਇਕੱਲੇ ਹੀ
ਜਾਮ ਤੇਰੇ ਨਾਮ ਦਾ ਰੋਜ਼ ਇਕ ਪਾਇਆ ਕਰਾਂਗੇ ।

ਖਾਮੋਸ਼ੀ,ਤਨਹਾਈ ਅਤੇ ਉਦਾਸੀ ਦੇ ਆਲਮ ਵਿਚ
ਗੀਤ ਇਕ ਪਤਝੜ ਜਿਹਾ ਗਾਇਆ ਕਰਾਂਗੇ ।

ਹੋਇਆ ਨਾ ਦਰਦ ਨਿਵਾਰ ਜਦ ਆਪਣੇ ਘਰੀਂ
ਤੇਰੇ ਦਰ ਦਾ ਕੁੰਡਾ ਫਿਰ ਖੜਕਾਇਆ ਕਰਾਂਗੇ ।

(ਬਲਜੀਤ ਪਾਲ ਸਿੰਘ)

9417324432

ਪੰਜਾਬ ਬਾਰੇ ਜਾਣਕਾਰੀ ਲਭੋ ਜੀ