बुधवार, 11 नवंबर 2009

ਗ਼ਜ਼ਲ


ਪਰਚਾਉਂਦੇ ਹਾਂ ਦਿਲ ਨੂੰ ਯਾਦਾਂ ਦਾ ਸਹਾਰਾ ਲੈ ਕੇ
ਬੇਗਾਨੀ ਮਹਫਿਲ ਦਾ ਦੂਰੋਂ ਹੀ ਨਜ਼ਾਰਾ ਲੈ ਕੇ


ਸਿਤਾਰਿਆਂ ਦੇ ਝੁਰਮਟ ਤੋਂ ਕੀ ਕਰਵਾਉਣਾ ਸੀ
ਅਸੀਂ ਤਾਂ ਖੁਸ਼ ਹੋ ਜਾਂਦੇ ਬੱਸ ਇੱਕੋ ਸਿਤਾਰਾ ਲੈ ਕੇ


ਜ਼ਮਾਨਾ ਸੀ ਕਦੇ ਉਡਦੇ ਸੀ ਹਵਾ ਅੰਦਰ ਜਦੋਂ
ਹੁਣ ਤਾਂ ਤੁਰਦੇ ਵੀ ਹਾਂ ਵੈਸਾਖੀ ਦਾ ਸਹਾਰਾ ਲੈ ਕੇ


ਅਧਾ ਨਾਮ ਲੈ ਭਰ ਦਿੰਦਾ ਸੀ ਕੋਈ ਕੰਨੀ ਮਿਠਾਸ
ਬੁਲਾਉਣਾ ਕਿਸੇ ਨਹੀਂ ਉਹ ਨਾਮ ਦੁਬਾਰਾ ਲੈ ਕੇ


ਸਾਂਝਾਂ ਦੇ ਪੁਲ ਬਣਾਈਏ ਪਿਆਰਾਂ ਦੀ ਨਦੀ ਉਤੇ
ਕਰਾਂਗੇ ਕੀ ਆਪਾਂ ਦੱਸ ਇਕ ਇਕ ਕਿਨਾਰਾ ਲੈ ਕੇ


ਠੰਡੀ ਹਵਾ ਦਾ ਬੁਲ੍ਹਾ ਇਧਰ ਵੀ ਗੁਜਰ ਜਾਂਦਾ ਕੋਈ
ਦੇਖ ਲੈਂਦੇ ਝੂਲਦੇ ਬਿਰਖ ਵਾਂਗੂੰ ਹੁਲਾਰਾ ਲੈ ਕੇ


(ਬਲਜੀਤ ਪਾਲ ਸਿੰਘ )

6 टिप्‍पणियां:

बेनामी ने कहा…

ਸਿਤਾਰਿਆਂ ਦੇ ਝੁਰਮਟ ਤੋਂ ਕੀ ਕਰਵਾਉਣਾ ਸੀ
ਅਸੀਂ ਤਾਂ ਖੁਸ਼ ਹੋ ਜਾਂਦੇ ਬੱਸ ਇੱਕੋ ਸਿਤਾਰਾ ਲੈ ਕੇ


ਬੇਹਤਰੀਨ

ਬੀ ਏਸ ਪਾਬਲਾ

Harkirat Haqeer ने कहा…
इस टिप्पणी को लेखक द्वारा हटा दिया गया है.
Harkirat Haqeer ने कहा…

ਪਰਚਾਉਂਦੇ ਹਾਂ ਦਿਲ ਨੂੰ ਯਾਦਾਂ ਦਾ ਸਹਾਰਾ ਲੈ ਕੇ
ਬੇਗਾਨੀ ਮਹਫਿਲ ਦਾ ਦੂਰੋਂ ਹੀ ਨਜ਼ਾਰਾ ਲੈ ਕੇ

ਵਾਹ....ਵਾਹ....!!

ਜ਼ਮਾਨਾ ਸੀ ਕਦੇ ਉਡਦੇ ਸੀ ਹਵਾ ਅੰਦਰ ਜਦੋਂ
ਹੁਣ ਤਾਂ ਤੁਰਦੇ ਵੀ ਹਾਂ ਵੈਸਾਖੀ ਦਾ ਸਹਾਰਾ ਲੈ ਕੇ

ਲਾਜਵਾਬ.....!!

ਸਾਂਝਾਂ ਦੇ ਪੁਲ ਬਣਾਈਏ ਪਿਆਰਾਂ ਦੀ ਨਦੀ ਉਤੇ
ਕਰਾਂਗੇ ਕੀ ਆਪਾਂ ਦੱਸ ਇਕ ਇਕ ਕਿਨਾਰਾ ਲੈ ਕੇ


ਬਲਜੀਤ ਜੀ ਤੁਹਾਡਾ ਲਿਖਿਆ ਰੂਹ ਤਕ ਜਾਂਦਾ ਹੈ ......ਬਹੁਤ ਵਧਿਆ .....!!

पंकज ने कहा…

ਵਾਹ....ਵਾਹ....!!

Baljeet Pal Singh ने कहा…

ਹਰਕੀਰਤ ਜੀ,ਪਾਬਲਾ ਜੀ ਅਤੇ ਪੰਕਜ ਜੀ ਤੁਹਾਡਾ ਸਾਰਿਆਂ ਦਾ ਟਿਪਣੀਆਂ ਵਾਸਤੇ ਤਹਿ ਦਿਲੋਂ ਧੰਨਵਾਦ।

कमलेश वर्मा ने कहा…

ਸਾਂਝਾਂ ਦੇ ਪੁਲ ਬਣਾਈਏ ਪਿਆਰਾਂ ਦੀ ਨਦੀ ਉਤੇ
ਕਰਾਂਗੇ ਕੀ ਆਪਾਂ ਦੱਸ ਇਕ ਇਕ ਕਿਨਾਰਾ ਲੈ ਕੇ....
ਦਿਲ ਦੀਯਾਂ ਉਲ੍ਝ੍ਣਾ ਨੂ ਸੁਲਝੌਣ ਦੀ ਬੇਹਤਰੀਨ ਕੋਸ਼ਿਸ ..ਲਾਜਵਾਬ ਪੇਸ਼੍ਕਾਰੀ...ਕਮਲੇਸ਼ ਵਰਮਾ

ਪੰਜਾਬ ਬਾਰੇ ਜਾਣਕਾਰੀ ਲਭੋ ਜੀ